Punjab Board Class 10th Exam 2024: Science (Punjabi Medium) – Important Objective Questions with Answers

SHARING IS CARING
If our Website helped you a little, then kindly spread our voice using Social Networks. Spread our word to your readers, friends, teachers, students & all those close ones who deserve to know what you know now.
Are you a class 10th student appearing for Punjab Board Exam? If yes, then
I understand that you are looking for last minute help for Punjab Board Class 10th Science exam in Punjabi medium.
In this article, we are giving important objective questions for PSEB Class 10 Science (Punjabi Medium) exam held in 2024.
Students should remember these Punjab Board 10 Science Important Question 2024 questions well, which will make it easier for you to prepare.
Now only a few hours are left for your exam so you can prepare for Hindi paper and get good marks.
Punjab Board 10th Science Important Objective Questions
ਪਾਠ :-1
1. ਹੇਠ ਲਿਖੀ ਗਈ ਰਸਾਇਣਿਕ ਕਿਰਿਆ ਦੇ ਸੰਬੰਧ ਵਿੱਚ ਕਿਹੜੇ ਕਥਨ ਗਲਤ ਹਨ 2PbO(s) + C(s) → 2Pb(s) + CO2(g)
(a) ਲੈਂਡ ਦਾ ਲਘੂਕਰਨ ਹੋ ਰਿਹਾ ਹੈ।
(b) ਕਾਰਬਨ ਡਾਈਆਕਸਾਈਡ ਦਾ ਆਕਸੀਕਰਣ ਹੋ ਰਿਹਾ ਹੈ।
(c) ਕਾਰਬਨ ਦਾ ਆਕਸੀਕਰਨ ਹੋ ਰਿਹਾ ਹੈ।
(d) ਲੈਂਡ ਆਕਸਾਈਡ ਦਾ ਲਘੂਕਰਨ ਹੋ ਰਿਹਾ ਹੈ।
(i) (a) ਅਤੇ (b)
(ii) (a) ਅਤੇ (c)
(iii) (a), (b) ਅਤੇ (c)
(iv) ਸਾਰੇ
2. Fe203 + 2Al → Al203 + 2Fe ਉਪਰੋਕਤ ਰਸਾਇਣਿਕ ਕਿਰਿਆ ਇੱਕ ਉਦਾਹਰਣ ਹੈ :
(a) ਸੰਯੋਜਨ ਕਿਰਿਆ
(b) ਦੂਹਰਾ ਵਿਸਥਾਪਨ ਕਿਰਿਆ
(c) ਅਪਘਟਨ ਕਿਰਿਆ
(d) ਵਿਸਥਾਪਨ ਕਿਰਿਆ
3. ਕੀ ਹੁੰਦਾ ਹੈ ਜਦੋਂ ਪਤਲਾ ਹਾਈਡਰੋਕਲੋਰਿਕ ਐਸਿਡ ਲੋਹ ਚੂਰਨ ਉੱਤੇ ਪਾਇਆ ਜਾਂਦਾ ਹੈ? ਸਹੀ ਉੱਤਰ ਤੇ ਨਿਸ਼ਾਨ ਲਗਾਓ:
(a) ਹਾਈਡਰੋਜਨ ਗੈਸ ਅਤੇ ਆਇਰਨ ਕਲੋਰਾਈਡ ਪੈਦਾ ਹੁੰਦੇ ਹਨ।
(b) ਕਲੋਰੀਨ ਗੈਸ ਅਤੇ ਆਇਰਨ ਹਾਈਡਰੋਕਸਾਈਡ ਪੈਦਾ ਹੁੰਦੇ ਹਨ।
(c) ਕੋਈ ਕਿਰਿਆ ਨਹੀਂ ਹੁੰਦੀ।
(d) ਆਇਰਨ ਲੂਣ ਅਤੇ ਪਾਣੀ ਪੈਦਾ ਹੁੰਦੇ ਹਨ।
ਪਾਠ :-2
1. ਇਕ ਘੋਲ ਲਾਲ ਲਿਟਮਸ ਨੂੰ ਨੀਲਾ ਕਰ ਦਿੰਦਾ ਹੈ, ਇਸ ਦਾ ਸੰਭਵ ਤੌਰ ਤੇ pH ਹੈ:
(a) 1
(b) 4
(c) 5
(d) 10
2. ਇੱਕ ਘੋਲ ਅੰਡੇ ਦੇ ਛਿਲਕੇ ਦੇ ਬਾਰੀਕ ਟੁਕੜਿਆਂ ਨਾਲ ਕਿਰਿਆ ਕਰਕੇ ਇੱਕ ਗੈਸ ਪੈਦਾ ਕਰਦੀ ਹੈ।ਜੋ ਚੂਨੇ ਦੇ ਪਾਣੀ ਨੂੰ ਦੁਧੀਆ ਕਰ ਦਿੰਦੀ ਹੈ। ਘੋਲ ਵਿੱਚ ਮੌਜੂਦ ਹੈ-
(a) NaCl
(b) HCI
(c) LICI
(d) KCI
3. ਸੋਡੀਅਮ ਹਾਈਡਰੋਕਸਾਈਡ (NaOH) ਦਾ 10 mL ਘੋਲ, HCI ਦੇ 8 mL ਘੋਲ ਨਾਲ ਪੂਰਨ ਤੌਰ ਤੇ ਉਦਾਸੀਨ ਹੋ ਜਾਂਦਾ ਹੈ। ਜੇਕਰ ਅਸੀਂ NaOH ਦੇ ਉਸੀ ਘੋਲ ਦੇ 20 mL ਲਈਏ ਤਾਂ ਉਸ ਨੂੰ ਉਦਾਸੀਨ ਕਰਨ ਲਈ HCI ਦੇ ਉਸੇ ਘੋਲ ਦੀ ਕਿੰਨੀ ਮਾਤਰਾ ਦੀ ਜ਼ਰੂਰਤ ਹੋਵੇਗੀ?
(a) 4 mL
(b) 8 mL
(C) 12 mL
(d) 16 mL
4. ਹੇਠ ਲਿਖਿਆਂ ਵਿੱਚੋਂ ਕਿਹੜੀ ਕਿਸਮ ਦੀ ਦਵਾਈ ਬਦਹਜ਼ਮੀ ਦਾ ਇਲਾਜ ਕਰਨ ਲਈ ਵਰਤੀ ਜਾਂਦੀ ਹੈ?
(a) ਐਂਟੀਬਾਇਓਟਿਕ
(b) ਐਨਾਲਜੈਸਿਕ
(c) ਐਂਟਐਸਿਡ
(d) ਐਂਟੀਸੈਪਟਿਕ
ਪਾਠ :-3
1. ਹੇਠ ਲਿਖਿਆਂ ਵਿੱਚੋਂ ਕਿਹੜਾ ਜੋੜਾ ਵਿਸਥਾਪਨ ਪ੍ਰਤਿਕਿਰਿਆ ਕਰੇਗਾ?
(a) NaCI ਘੋਲ ਅਤੇ ਕਾਪਰ ਧਾਤ
(b) MgClz ਘੋਲ ਅਤੇ ਐਲੂਮਿਨੀਅਮ ਧਾਤ
(c) FeSO4 ਘੋਲ ਅਤੇ ਸਿਲਵਰ ਧਾਤ
(d) AgNO3 ਘੋਲ ਅਤੇ ਕਾਪਰ ਧਾਤ
2. ਹੇਠ ਲਿਖਿਆਂ ਵਿੱਚੋਂ ਕਿਹੜੀ ਵਿਧੀ ਆਇਰਨ ਦੀ ਕੜਾਹੀ ਨੂੰ ਜੰਗ ਲੱਗਣ ਤੋਂ ਬਚਾਉਣ ਲਈ ਉਪਯੁਕਤ ਹੈ:
(a) ਗਰੀਸ ਲਗਾਉਣਾ
(b) ਪੇਂਟ ਕਰਨਾ
(c) ਜ਼ਿੰਕ ਦੀ ਪਰਤ ਚੜਾਉਣਾ
(d) ਉੱਕਤ ਸਾਰੇ
3. ਇੱਕ ਤੱਤ ਆਕਸੀਜਨ ਨਾਲ ਪ੍ਰਤਿਕਿਰਿਆ ਕਰਕੇ ਉੱਚ ਪਿਘਲਣ ਅੰਕ ਵਾਲਾ ਯੋਗਿਕ ਬਣਾਉਂਦਾ ਹੈ। ਇਹ ਯੋਗਿਕ ਪਾਣੀ ਵਿੱਚ ਵੀ ਘੁਲਣਸ਼ੀਲ ਹੈ। ਸੰਭਵ ਤੌਰ ਤੇ ਇਹ ਤੱਤ ਹੈ-
(a) ਕੈਲਸ਼ੀਅਮ
(b) ਕਾਰਬਨ
(c) ਸਿਲੀਕਾਨ
(d) ਆਇਰਨ
4. ਭੋਜਨ ਰੱਖਣ ਵਾਲੇ ਕੈਨਾਂ ਨੂੰ ਟਿਨ ਦੀ ਝਾਲ ਕੀਤੀ ਜਾਂਦੀ ਹੈ ਜ਼ਿੰਕ ਦੀ ਨਹੀਂ, ਕਿਉਂਕਿ?
(a) ਜ਼ਿੰਕ ਟਿਨ ਨਾਲੋਂ ਮਹਿੰਗੀ ਹੈ।
(b) ਜ਼ਿੰਕ ਦਾ ਪਿਘਲਣ ਅੰਕ ਟਿਨ ਨਾਲੋਂ ਉੱਚਾ ਹੈ।
(c) ਜ਼ਿੰਕ ਟਿਨ ਨਾਲੋਂ ਵਧੇਰੇ ਕਿਰਿਆਸ਼ੀਲ ਹੈ।
(d) ਜ਼ਿੰਕ ਟਿਨ ਨਾਲੋਂ ਘੱਟ ਕਿਰਿਆਸ਼ੀਲ ਹੈ।
Punjab Board Class 10 Study Material
Punjab Board Class 10 Study Material | |
Punjab Board Class 10 Books | Punjab Board Class 10 Syllabus |
Punjab Board Class 10 Textbook Solutions |
ਪਾਠ :-4
1. ਈਥੇਨ ਦਾ ਅਣੂ ਵੀ ਸੂਤਰ - C2H6 ਹੈ, ਇਸ ਵਿੱਚ
(a) 6 ਸਹਿਸੰਯੋਜਕ ਬੰਧਨ ਹਨ
(b) 7 ਸਹਿਸੰਯੋਜਕ ਬੰਧਨ ਹਨ
(c) 8 ਸਹਿਸੰਯੋਜਕ ਬੰਧਨ ਹਨ
(d) 9 ਸਹਿਸੰਯੋਜਕ ਬੰਧਨ ਹਨ
2. ਬਿਉਟੇਨੋਨ ਚਾਰ ਕਾਰਬਨ ਯੋਗਿਕ ਹੈ ਜਿਸ ਦਾ ਕਿਰਿਆਤਮਕ ਸਮੂਹ ਹੈ:
(a) ਕਾਰਬਾਕਸਲਿਕ ਤੇਜ਼ਾਬ
(b) ਐਲਡੀਹਾਈਡ
(c) ਕੀਟੋਨ
(d) ਅਲਕੋਹਲ
3. ਭੋਜਨ ਪਕਾਉਣ ਸਮੇਂ ਜੇਕਰ ਭਾਂਡਿਆਂ ਦਾ ਥੱਲਾ ਬਾਹਰੋਂ ਕਾਲਾ ਹੋ ਰਿਹਾ ਹੋਵੇ ਤਾਂ ਇਸ ਤੋਂ ਸਪੱਸ਼ਟ ਹੈ ਕਿ:
(a) ਭੋਜਨ ਪੂਰੇ ਰੂਪ ਵਿੱਚ ਨਹੀਂ ਪੱਕਿਆ ਹੈ
(b) ਬਾਲਣ ਪੂਰੀ ਤਰ੍ਹਾਂ ਨਹੀਂ ਜਲ ਰਿਹਾ ਹੈ
(c) ਬਾਲਣ ਸਿੱਲ੍ਹਾ ਹੈ
(d) ਬਾਲਣ ਪੂਰੀ ਤਰ੍ਹਾਂ ਜਲ ਰਿਹਾ ਹੈ
ਪਾਠ :-5
1. ਮਨੁੱਖ ਵਿੱਚ ਗੁਰਦੇ ਇੱਕ ਤੰਤਰ ਦਾ ਭਾਗ ਹਨ ਜੋ ਸੰਬੰਧਿਤ ਹੈ :
(a) ਪੋਸ਼ਣ
(b) ਸਾਹ ਕਿਰਿਆ
(c) ਮਲ ਤਿਆਗ
(d) ਪਰਿਵਹਿਨ
2. ਪੌਦਿਆ ਵਿੱਚ ਜ਼ਾਇਲਮ ਦਾ ਕੰਮ ਹੈ
(a) ਪਾਈ ਦਾ ਪਰਿਵਹਿਨ
(b) ਭੋਜਨ ਦਾ ਪਰਿਵਹਿਨ
(c) ਅਮੀਨੋ ਤੇਜ਼ਾਬ ਦਾ ਪਰਿਵਹਿਨ
(d) ਆਕਸੀਜਨ ਦਾ ਪਰਿਵਹਿਨ
3. ਸਵੈਪੋਸ਼ੀ ਪੋਸ਼ਣ ਲਈ ਜ਼ਰੂਰੀ ਹੈ :
(a) ਕਾਰਬਨਡਾਈਆਕਸਾਈਡ ਅਤੇ ਪਾਈ
(b) ਕਲੋਰੋਫਿਲ
(c) ਸੂਰਜ ਦਾ ਪ੍ਰਕਾਸ਼
(d) ਉਪਰੋਕਤ ਸਾਰੇ
4. ਪਾਇਰੂਵੇਟ ਦੇ ਵਿਖੰਡਨ ਨਾਲ ਕਾਰਬਨਡਾਈਆਕਸਾਈਡ, ਪਾਈ ਅਤੇ ਤਾਪ ਊਰਜਾ ਦੇਣ ਦੀ ਪ੍ਰਤਿਕਿਰਿਆ ਵਾਪਰਦੀ ਹੈ
(a) ਸਾਈਟੋਪਲਾਜ਼ਮ ਵਿੱਚ
(b) ਮਾਈਟੋਕਾਨਡਰੀਆਂ ਵਿੱਚ
(c) ਕਲੋਰੋਪਲਾਸਟ ਵਿੱਚ
(d) ਨਿਊਕਲੀਅਸ ਵਿੱਚ
ਪਾਠ :-6
1. ਹੇਠ ਲਿਖਿਆਂ ਵਿੱਚੋਂ ਕਿਹੜਾ ਪੌਦਾ ਹਾਰਮੋਨ ਹੈ?
(a) ਇੰਸੂਲਿਨ
(b) ਥਾਇਰਾਕਸਿਨ
(c) ਈਸਟਰੋਜਨ
(d) ਸਾਈਟੋਕਾਇਨਿਨ
2. ਦੋ ਨਾੜੀ ਸੈੱਲਾਂ ਵਿਚਕਾਰਲੀ ਖਾਲੀ ਥਾਂ ਨੂੰ ਕਹਿੰਦੇ ਹਨ —
(a) ਡੈਡਰਾਈਟ
(b) ਸਾਈਨੈਪਸ
(C) ਐਕਸਾਨ
(d) ਆਵੇਗ
3. ਦਿਮਾਗ ਉੱਤਰਦਾਈ ਹੈ:
(a) ਸੋਚਣ ਲਈ
(b) ਦਿਲ ਦੀ ਧੜਕਨ ਨੂੰ ਇਕਸਾਰ ਰੱਖਣ ਲਈ
(c) ਸਰੀਰ ਦਾ ਸੰਤੁਲਨ ਕਾਇਮ ਰੱਖਣ ਲਈ
(d) ਉਕਤ ਸਾਰੇ
ਪਾਠ :-7
1. ਅਲਿੰਗੀ ਜਣਨ ਬਡਿੰਗ ਦੁਆਰਾ ਜਿਸ ਵਿੱਚ ਹੁੰਦਾ ਹੈ :
(a) ਅਮੀਬਾ
(b) ਯੀਸਟ
(c) ਪਲਾਜ਼ਮੋਡੀਅ
(d) ਲੇਸ਼ਮਾਨੀਆ
2. ਹੇਠ ਲਿਖਿਆਂ ਵਿੱਚੋਂ ਕਿਹੜਾ ਮਨੁੱਖ ਵਿੱਚ ਮਾਦਾ ਜਣਨ ਪ੍ਰਣਾਲੀ ਦਾ ਭਾਗ ਨਹੀਂ :
(a) ਅੰਡਕੋਸ਼
(b) ਗਰਭਕੋਸ਼
(c) ਸ਼ੁਕਰਾਣੂ ਵਹਿਣੀ
(d) ਫੈਲੋਪੀਅਨ ਟਿਊਬ
3. ਪਰਾਗ ਕੋਸ਼ ਵਿੱਚ ਹੁੰਦਾ ਹੈ:
(a) ਹਰੀਆਂ ਪੱਤੀਆਂ
(b) ਬੀਜ ਅੰਡ
(c) ਇਸਤਰੀ ਕੇਸਰ
(d) ਪਰਾਗ ਕਣ
ਪਾਠ :-8
1. ਮੈਂਡਲ ਦੇ ਇੱਕ ਪ੍ਰਯੋਗ ਵਿੱਚ ਲੰਬੇ ਮਟਰ ਦੇ ਪੌਦੇ ਜਿਨ੍ਹਾਂ ਦੇ ਬੈਂਗਨੀ ਫੁੱਲ ਸਨ, ਦਾ ਸੰਕਰਣ ਬੰਨੇ ਪੌਦਿਆਂ ਜਿਨ੍ਹਾਂ ਦੇ ਸਫੈਦ ਫੁੱਲ ਸਨ, ਨਾਲ ਕਰਾਇਆ ਗਿਆ। ਇਹਨਾਂ ਦੀ ਸੰਤਾਨ ਦੇ ਸਾਰੇ ਪੌਦਿਆਂ ਵਿੱਚ ਫੁੱਲ ਬੈਂਗਣੀ ਰੰਗ ਦੇ ਸਨ? ਪਰ ਉਹਨਾਂ ਵਿੱਚੋਂ ਲੱਗਪਗ ਅੱਧੇ ਬੰਨੇ ਸਨ। ਇਸ ਤੋਂ ਕਿਹਾ ਜਾ ਸਕਦਾ ਹੈ ਕਿ ਲੰਬੇ ਜਨਕ ਪੌਦਿਆਂ ਦੀ ਅਨੁਵੰਸ਼ਿਕ ਰਚਨਾ ਨਿਮਨ ਸੀ :
(a) TTWW
(b) TtWW
(c) TTww
(d) TtWw
ਪਾਠ :-9
1. ਹੇਠ ਲਿਖਿਆ ਵਿੱਚੋਂ ਕਿਹੜਾ ਪਦਾਰਥ ਲੈੱਨਜ਼ ਬਣਾਉਣ ਲਈ ਨਹੀਂ ਵਰਤਿਆ ਜਾ ਸਕਦਾ?
(a) ਪਾਈ
(b) ਕੱਚ
(c) ਪਲਾਸਟਿਕ
(d) ਮਿੱਟੀ
2. ਕਿਸੇ ਵਸਤੂ ਦਾ ਅਵਤਲ ਦਰਪਣ ਦੁਆਰਾ ਬਣਿਆ ਪ੍ਰਤਿਬਿੰਬ ਆਭਾਸੀ ਸਿੱਧਾ ਅਤੇ ਵਸਤੂ ਤੋਂ ਵੱਡਾ ਸੀ। ਵਸਤੂ ਦੀ ਸਥਿਤੀ ਹੋਈ ਚਾਹੀਦੀ ਹੈ?
(a) ਮੁੱਖ ਫੋਕਸ ਅਤੇ ਵਕਰਤਾ ਕੇਂਦਰ ਦੇ ਵਿਚਕਾਰ
(b) ਵਕਰਤਾ ਕੇਂਦਰ ਉੱਤੇ
(c) ਵਕਰਤਾ ਕੇਂਦਰ ਤੋਂ ਪਰੇ
(d) ਦਰਪਣ ਦੇ ਧਰੁਵ ਅਤੇ ਮੁੱਖ ਫੋਕਸ ਵਿਚਕਾਰ
3. ਕਿਸੇ ਵਸਤੂ ਦਾ ਵਾਸਤਵਿਕ ਅਤੇ ਸਮਾਨ ਆਕਾਰ ਪ੍ਰਤਿਬਿੰਬ ਪ੍ਰਾਪਤ ਕਰਨ ਲਈ ਵਸਤੂ ਨੂੰ ਉੱਤਲ ਲੈੱਨਜ਼ ਦੇ ਸਾਹਮਣੇ ਕਿੱਥੇ ਰੱਖਿਆ ਜਾਵੇ?
(a) ਲੈੱਨਜ਼ ਦੇ ਮੁੱਖ ਫੋਕਸ ਉੱਤੇ
(b) ਫੋਕਸ ਦੂਰੀ ਦੀ ਦੁੱਗਣੀ ਦੂਰੀ ਉੱਤੇ /
(c) ਅਨੰਤ ਉੱਤੇ
(d) ਲੈੱਨਜ਼ ਦੇ ਪ੍ਰਕਾਸ਼ ਕੇਦਰ ਅਤੇ ਮੁੱਖ ਫੋਕਸ ਦੇ ਵਿਚਕਾਰ
4. ਕਿਸੇ ਗੋਲਾਕਾਰ ਦਰਪਣ ਅਤੇ ਕਿਸੇ ਪਤਲੇ ਗੋਲਾਕਾਰ ਲੈੱਨਜ਼ ਦੋਵਾਂ ਦੀਆਂ ਫੋਕਸ ਦੂਰੀਆਂ-15 cm ਹਨ। ਦਰਪਣ ਅਤੇ ਲੈੱਨਜ਼ ਸੰਭਾਵਿਤ ਹਨ:
(a) ਦੋਵੇਂ ਅਵਤਲ
(b) ਦੋਵੇਂ ਉੱਤਲ
(c) ਦਰਪਣ ਅਵਤਲ ਅਤੇ ਲੈੱਨਜ਼ ਉੱਤਲ
(d) ਦਰਪਣ ਉੱਤਲ ਅਤੇ ਲੈੱਨਜ਼ ਅਵਤਲ
5. ਕਿਸੇ ਦਰਪਣ ਤੋਂ ਤੁਸੀਂ ਕਿੰਨੀ ਦੀ ਦੂਰੀ ਉੱਤੇ ਖੜ੍ਹੇ ਹੋਵੇ, ਤੁਹਾਡਾ ਪ੍ਰਤੀਬਿੰਬ ਹਮੇਸ਼ਾ ਹੀ ਸਿੱਧਾ ਪ੍ਰਤੀਤ ਹੁੰਦਾ ਹੈ। ਸੰਭਵ ਤੌਰ ਤੇ ਦਰਪਣ ਹੈ :
(a) ਕੇਵਲ ਸਮਤਲ
(b) ਕੇਵਲ ਅਵਤਲ
(c) ਕੇਵਲ ਉੱਤਲ
(d) ਜਾਂ ਤਾਂ ਸਮਤਲ ਜਾਂ ਉੱਤਲ
6. ਕਿਸੇ ਸ਼ਬਦਕੋਸ਼ (dictionary) ਵਿੱਚ ਛੋਟੇ ਅੱਖਰਾਂ ਨੂੰ ਪੜ੍ਹਨ ਸਮੇਂ ਤੁਸੀਂ ਹੇਠ ਦਿੱਤਿਆਂ ਵਿੱਚ ਕਿਹੜੇ ਲੈੱਨਜ਼ ਨੂੰ ਪਹਿਲ ਦਿਓਗੇ?
(a) 50 cm ਫੋਕਸ ਦੂਰੀ ਦਾ ਇੱਕ ਉੱਤਲ ਲੈੱਨਜ਼
(b) 50 cm ਫੋਕਸ ਦੂਰੀ ਦਾ ਇੱਕ ਅਵਤਲ ਲੈੱਨਜ਼
(c) 5 cm ਫੋਕਸ ਦੂਰੀ ਦਾ ਇੱਕ ਉੱਤਲ ਲੈੱਨਜ਼
(d) 5 cm ਫੋਕਸ ਦੂਰੀ ਦਾ ਇੱਕ ਅਵਤਲ ਲੈੱਨਜ਼
ਪਾਠ :-10
1. ਮਨੁੱਖੀ ਅੱਖ ਨੇਤਰ ਲੈੱਨਜ਼ ਦੀ ਫੋਕਸ ਦੂਰੀ ਨੂੰ ਵਿਵਸਥਿਤ ਕਰਕੇ ਭਿੰਨ ਭਿੰਨ ਦੂਰੀਆਂ ਉੱਤੇ ਰੱਖੀਆਂ ਵਸਤੂਆਂ ਨੂੰ ਫੋਕਸਿਤ ਕਰ ਸਕਦਾ ਹੈ। ਅਜਿਹਾ ਹੋ ਸਕਣ ਦਾ ਕਾਰਨ ਹੈ-
(a) ਜਰਾ-ਦ੍ਰਿਸ਼ਟਤਾ
(b) ਅਨੁਕੂਲਣ ਸਮਰੱਥਾ
(c) ਨਿਕਟ-ਦ੍ਰਿਸ਼ਟੀ
(d) ਦੂਰ-ਦ੍ਰਿਸ਼ਟਤਾ
2. ਮਨੁੱਖੀ ਅੱਖ ਜਿਸ ਭਾਗ ਉੱਤੇ ਕਿਸੇ ਵਸਤੂ ਦਾ ਪ੍ਰਤਿਬਿੰਬ ਬਣਾਉਂਦੀ ਹੈ, ਉਹ ਹੈ
(a) ਕਾਰਨੀਆ
(b) ਆਇਰਿਸ
(c) ਪੁਤਲੀ
(d) ਰੈਟਿਨਾ
3. ਸਾਧਾਰਨ ਦ੍ਰਿਸ਼ਟੀ ਦੇ ਵਿਅਕਤੀ ਲਈ ਸਪਸ਼ਟ ਦਰਸ਼ਨ ਦੀ ਅਲਪਤਮ ਦੂਰੀ ਹੁੰਦੀ ਹੈ, ਲੱਗਭੱਗ
(a) 25 m
(b) 2.5 cm
(c) 25 cm
(d) 2.5 m
4. ਨੇਤਰ ਲੈੱਨਜ਼ ਦੀ ਫੋਕਸ ਦੂਰੀ ਵਿੱਚ ਪਰਿਵਰਤਨ ਕੀਤਾ ਜਾਂਦਾ ਹੈ -
(a) ਪੁਤਲੀ ਦੁਆਰਾ
(b) ਰੈਟਿਨਾ ਦੁਆਰਾ
(c) ਸਿਲੀਅਰੀ ਪੇਸ਼ੀ ਦੁਆਰਾ
(d) ਆਇਰਿਸ
ਪਾਠ :-11
1. ਪ੍ਰਤਿਰੋਧ R ਦੇ ਕਿਸੇ ਤਾਰ ਦੇ ਟੁਕੜੇ ਨੂੰ ਪੰਜ ਬਰਾਬਰ ਭਾਗਾਂ ਵਿੱਚ ਕੱਟਿਆ ਗਿਆ ਹੈ। ਇਹਨਾਂ ਟੁਕੜਿਆਂ ਨੂੰ ਫਿਰ ਸਮਾਨਾਂਤਰ ਵਿੱਚ ਜੋੜਿਆ ਗਿਆ ਹੈ। ਜੇਕਰ ਸੰਯੋਗ ਦਾ ਤੁਲ ਪ੍ਰਤਿਰੋਧ R' ਹੈ ਤਾਂ R/R' ਅਨੁਪਾਤ ਦਾ ਮਾਨ ਹੈ:
(a) 1/25
(b) 1/5
(c) 5
(d) 25
2. ਹੇਠ ਲਿਖਿਆਂ ਵਿੱਚੋਂ ਕਿਹੜਾ ਪਦ ਬਿਜਲਈ ਸਰਕਟ ਵਿੱਚ ਬਿਜਲਈ ਸ਼ਕਤੀ ਨੂੰ ਨਹੀਂ ਦਰਸਾਉਂਦਾ?
(a) 12R
(b) IR2
(c) VI
(d) v²/R
3. ਕਿਸੇ ਬਿਜਲਈ ਬਲਬ ਉੱਤੇ 220 V ਅਤੇ 100 W ਅੰਕਿਤ ਹੈ।ਜਦੋਂ ਇਸ ਨੂੰ 110V ਉੱਤੇ ਚਾਲੂ ਕਰਦੇ ਹਨ ਤਾਂ ਇਸ ਦੁਆਰਾ ਵਰਤੀ ਸ਼ਕਤੀ ਹੋਵੇਗੀ :
(a) 100 w
(b) 75 W
(C) 50 W
(d) 25 W
4. ਦੋ ਚਾਲਕ ਤਾਰਾਂ ਜਿਨ੍ਹਾਂ ਦੇ ਪਦਾਰਥ, ਲੰਬਾਈ ਅਤੇ ਵਿਆਸ ਬਰਾਬਰ ਹਨ ਕਿਸੇ ਬਿਜਲਈ ਸਰਕਟ ਵਿੱਚ ਜਿਸ ਦੇ ਸਿਰਿਆਂ ਤੇ ਪਟੈਂਸ਼ਲ ਅੰਤਰ ਉਹੀ ਹੋਵੇ, ਪਹਿਲਾਂ ਲੜੀ ਵਿੱਚ ਅਤੇ ਫਿਰ ਸਮਾਨਾਂਤਰ ਵਿੱਚ ਜੋੜੀਆਂ ਗਈਆਂ। ਲੜੀ ਅਤੇ ਸਮਾਨਾਂਤਰ ਸੰਯੋਗ ਵਿੱਚ ਉਤਪੰਨ ਤਾਪ ਦਾ ਅਨੁਪਾਤ ਹੋਵੇਗਾ :
(a) 1:2
(b) 2:1
(c) 1:4
(d) 4:1
ਪਾਠ :-12
1. ਹੇਠ ਲਿਖਿਆਂ ਵਿੱਚੋਂ ਕਿਹੜਾ ਕਿਸੇ ਲੰਬੀ ਸਿੱਧੀ ਤਾਰ ਦੇ ਨੇੜੇ ਚੁੰਬਕੀ ਖੇਤਰ ਦਾ ਸਹੀ ਵਰਨਣ ਕਰਦਾ ਹੈ ?
(a) ਤਾਰ ਦੇ ਉੱਪਰ ਸਿੱਧੀਆਂ ਲੰਬ ਰੂਪੀ ਰੇਖਾਵਾਂ ਦਾ ਬਣਦਾ ਖੇਤਰ
(b) ਤਾਰ ਦੇ ਸਮਾਨਾਂਤਰ ਸਿੱਧੀਆਂ ਰੇਖਾਵਾਂ ਦਾ ਬਣਦਾ ਖੇਤਰ
(c) ਤਾਰ ਤੋਂ ਪੈਦਾ ਅਰਧ ਵਿਆਸੀ ਰੇਖਾਵਾਂ ਦਾ ਬਣਦਾ ਖੇਤਰ
(d) ਤਾਰ ਦੇ ਦੁਆਲੇ ਸਮਕੇਂਦਰੀ ਚੱਕਰਾਂ ਦਾ ਬਣਦਾ ਖੇਤਰ।
2. ਸ਼ਾਰਟ ਸਰਕਟ ਸਮੇਂ ਸਰਕਟ ਵਿੱਚ ਬਿਜਲਈ ਧਾਰਾ ਦਾ ਮਾਨ:
(a) ਬਹੁਤ ਘੱਟ ਹੋ ਜਾਂਦਾ ਹੈ।
(b) ਪਰਿਵਰਤਤ ਨਹੀਂ ਹੁੰਦਾ।
(c) ਬਹੁਤ ਅਧਿਕ ਵੱਧ ਜਾਂਦਾ ਹੈ।
(d) ਨਿਰੰਤਰ ਪਰਿਵਰਤਿਤ ਹੁੰਦਾ ਹੈ।
ਪਾਠ :-13
1. ਹੇਠ ਲਿਖਿਆਂ ਵਿੱਚੋਂ ਕਿਹੜੇ ਸਮੂਹਾਂ ਵਿੱਚ ਕੇਵਲ ਜੀਵ ਵਿਘਟਨਸ਼ੀਲ ਪਦਾਰਥ ਹਨ-
(a) ਘਾਹ, ਫੁੱਲ ਅਤੇ ਚਮੜਾ
(b) ਘਾਹ, ਲੱਕੜੀ ਅਤੇ ਪਲਾਸਟਿਕ
(c) ਫਲਾਂ ਦੇ ਛਿੱਲੜ, ਕੇਕ ਅਤੇ ਨਿੰਬੂ ਦਾ ਰਸ
(d) ਕੇਕ, ਲੱਕੜੀ ਅਤੇ ਘਾਹ
2. ਹੇਠ ਦਿੱਤਿਆਂ ਵਿੱਚੋਂ ਕਿਹੜੇ ਭੋਜਨ ਲੜੀ ਦਾ ਨਿਰਮਾਣ ਕਰਦੇ ਹਨ-
(a) ਘਾਹ, ਕਣਕ ਅਤੇ ਅੰਬ
(b) ਘਾਹ, ਬੱਕਰੀ ਅਤੇ ਮਨੁੱਖ
(c) ਬੱਕਰੀ, ਗਾਂ ਅਤੇ ਹਾਥੀ
(d) ਘਾਹ, ਮੱਛੀ ਅਤੇ ਬੱਕਰੀ
3. ਹੇਠ ਲਿਖਿਆਂ ਵਿੱਚੋਂ ਕਿਹੜਾ ਵਾਤਾਵਰਨ ਪੱਖੀ ਵਿਵਹਾਰ ਦਰਸਾਉਂਦਾ ਹੈ:
(a) ਬਾਜ਼ਾਰ ਜਾਂਦੇ ਸਮੇਂ ਸਮਾਨ ਲਈ ਕੱਪੜੇ ਦਾ ਥੈਲਾ ਲੈ ਜਾਣਾ |
(b) ਕਾਰਜ ਸਮਾਪਤ ਹੋਣ 'ਤੇ ਲਾਈਟ ਅਤੇ ਪੱਖੇ ਦਾ ਸਵਿੱਚ ਬੰਦ ਕਰਨਾ|
(c) ਮਾਂ ਦੁਆਰਾ ਸਕੂਟਰ ਤੇ ਸਕੂਲ ਛੱਡਣ ਦੀ ਬਜਾਏ ਤੁਹਾਡਾ ਸਕੂਲ ਨੂੰ ਪੈਦਲ ਜਾਣਾ|
(d) ਉਪਰੋਕਤ ਸਾਰੇ|